ਯਾਰਾਂ ਅਸਾਂ ਨੂੰ ਆਣ ਸਵਾਲ ਕੀਤਾ, ਕਿੱਸਾ ਹੀਰ ਦਾ ਨਵਾਂ ਬਣਾਈਏ ਜੀ । ਏਸ ਪ੍ਰੇਮ ਦੀ ਝੋਕ ਦਾ ਸਭ ਕਿੱਸਾ, ਜੀਭ ਸੁਹਣੀ ਨਾਲ ਸੁਣਾਈਏ ਜੀ । ਨਾਲ ਅਜਬ ਬਹਾਰ ਦੇ ਸ਼ਿਅਰ ਕਹਿ ਕੇ, ਰਾਂਝੇ ਹੀਰ ਦਾ ਮੇਲ ਕਰਾਈਏ ਜੀ । ਯਾਰਾਂ ਨਾਲ ਬਹਿ ਕੇ ਵਿਚ ਮਜਲਿਸਾਂ, ਮਜ਼ਾ ਹੀਰ ਦੇ ਇਸ਼ਕ ਦਾ ਪਾਈਏ ਜੀ । (ਝੋਕ=ਡੇਰਾ ਪਿੰਡ, ਮਜਾਲਸਾਂ=ਮਜਲਸ ਦਾ ਬਹੁ-ਵਚਨ, ਪਾਠ ਭੇਦ: ਕਿੱਸਾ=ਇਸ਼ਕ, ਜੀਭ ਸੁਹਣੀ=ਢਬ ਸੁਹਣੇ, ਬਹਿਕੇ ਵਿਚ ਮਜਲਿਸਾਂ= ਮਜਾਲਸਾਂ ਵਿੱਚ ਬਹਿ ਕੇ) Waris Shah www.maalaksidhu .blogspot.in
Entertainment Magazine, Movie Trailers, Box Office, Celebrity, News and Gossips, Fashion and more at one stop